1 Peter 3:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਲੋਕਾਂ ਲਈ ਜੋ ਬਹੁਤ ਪਹਿਲਾਂ ਅਣ-ਆਗਿਆਕਾਰ ਸਨ ਜਦੋਂ ਪਰਮੇਸ਼ਵਰ ਨੋਹਾ ਦੇ ਦਿਨਾਂ ਵਿੱਚ ਸਬਰ ਨਾਲ ਉਡੀਕ ਕਰਦਾ ਸੀ। ਜਿਸ ਵੇਲੇ ਕਿਸ਼ਤੀ ਬਣਾਈ ਜਾ ਰਹੀ ਸੀ ਜਿਸ ਦੇ ਵਿੱਚ ਸਿਰਫ ਅੱਠ ਲੋਕ ਸਨ, ਜੋ ਪਾਣੀ ਤੋਂ ਬਚ ਗਏ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ
Punjabi ERV
ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋਡ਼ੇ ਜਿਹੇ ਲੋਕ ਜਿਹਡ਼ੇ ਗਿਣਤੀ ਵਿੱਚ ਕੁਲ ਅਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑیاں اوس اگلے زمانے وِچ نافرمان سن۔ جدوں خُدا نُوح دے ویلے صبر کر کے اوڈِیکدا رہیا سی تے اوہ بیڑی تیار کِیتی جاندی سی جِہدے اُتّے سوار ہو کے تھوڑے جیہے بندے یعنی کُل اَٹھ جاناں پانی دی راہِیں بچِئیاں۔
Punjabi Standard Bible (Punjabi Standard Bible) 2023
ਜਿਨ੍ਹਾਂ ਨੇ ਉਸ ਸਮੇਂ ਅਣਆਗਿਆਕਾਰੀ ਕੀਤੀ ਜਦੋਂ ਪਰਮੇਸ਼ਰ ਨੂਹ ਦੇ ਦਿਨਾਂ ਵਿੱਚ ਧੀਰਜ ਸਹਿਤ ਉਡੀਕ ਕਰ ਰਿਹਾ ਸੀ ਜਿਸ ਸਮੇਂ ਜਹਾਜ਼ ਬਣਾਇਆ ਜਾ ਰਿਹਾ ਸੀ। ਉਸ ਜਹਾਜ਼ ਵਿੱਚ ਥੋੜ੍ਹੇ ਹੀ ਅਰਥਾਤ ਅੱਠ ਜਣੇ ਪਾਣੀ ਤੋਂ ਬਚਾਏ ਗਏ;