1 Peter 3:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਪਾਣੀ ਬਪਤਿਸਮੇ ਦਾ ਪ੍ਰਤੀਕ ਹੈ ਜੋ ਹੁਣ ਤੁਹਾਨੂੰ ਵੀ ਬਚਾਉਂਦਾ ਹੈ ਇਹ ਸਰੀਰ ਦੀ ਮੈਲ਼ ਧੋਣਾ ਨਹੀਂ, ਪਰ ਪਰਮੇਸ਼ਵਰ ਪ੍ਰਤੀ ਸਾਫ਼ ਜ਼ਮੀਰ ਦੀ ਵਚਨਬੱਧਤਾ ਹੈ। ਇਹ ਤੁਹਾਨੂੰ ਯਿਸ਼ੂ ਮਸੀਹ ਦੇ ਪੁਨਰ-ਉਥਾਨ ਦੁਆਰਾ ਬਚਾਉਂਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ
Punjabi ERV
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸ਼ਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂਕਿ ਯਿਸੂ ਮਸੀਹ ਮੌਤ ਤੋਂ ਉਭਾਰਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ٹھیک اوسے پانی وانگر بپتِسمہ وی یِسُوع مسِیح دے جی اُٹھن دی راہِیں ہُن تُہانوں بچاندا اے۔ اوہدے توں جِسم دی مَیل دُور کرنا نئیں پر چنگی نِیّت نال خُدا دا طالب ہونا مُراد اے۔
Punjabi Standard Bible (Punjabi Standard Bible) 2023
ਬਪਤਿਸਮਾ ਇਸੇ ਦਾ ਪ੍ਰਤੀਕ ਹੈ ਜਿਸ ਦਾ ਅਰਥ ਸਰੀਰ ਦੀ ਮੈਲ ਲਾਉਣਾ ਨਹੀਂ, ਸਗੋਂ ਸ਼ੁੱਧ ਵਿਵੇਕ ਨਾਲ ਆਪਣੇ ਆਪ ਨੂੰ ਪਰਮੇਸ਼ਰ ਦੇ ਸਪੁਰਦ ਕਰਨਾ ਹੈ; ਇਹ ਬਪਤਿਸਮਾ ਹੁਣ ਯਿਸੂ ਮਸੀਹ ਦੇ ਜੀ ਉੱਠਣ ਦੁਆਰਾ ਤੁਹਾਨੂੰ ਬਚਾਉਂਦਾ ਹੈ।