1 Peter 3:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਯਿਸੂ ਸਵਰਗ ਵਿੱਚ ਚੱਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਸਵਰਗ ਵਿੱਚ ਜਾ ਕੇ ਪਰਮੇਸ਼ਵਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।
Punjabi ERV
ਹੁਣ ਯਿਸੂ ਸਵਰਗ ਵਿੱਚ ਚਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اسمان اُتّے جا کے خُدا دے سَجّے پاسے بَیٹھا ہویا اے تے فرِشتے تے اختیار تے قُدرتاں اوہدے تابعیاں کِیتیاں گِئیاں نیں۔
Punjabi Standard Bible (Punjabi Standard Bible) 2023
ਉਹ ਸਵਰਗ ਜਾ ਕੇ ਪਰਮੇਸ਼ਰ ਦੇ ਸੱਜੇ ਹੱਥ ਬਿਰਾਜਮਾਨ ਹੈ ਅਤੇ ਸਵਰਗਦੂਤ, ਅਧਿਕਾਰ ਅਤੇ ਸ਼ਕਤੀਆਂ ਉਸ ਦੇ ਅਧੀਨ ਕੀਤੀਆਂ ਗਈਆਂ ਹਨ।