1 Peter 3:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪਿਛਲੇ ਸਮੇਂ ਦੀਆਂ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ਵਰ ਵਿੱਚ ਆਪਣੀ ਉਮੀਦ ਰੱਖਦੀਆਂ ਅਤੇ ਆਪਣੇ ਆਪ ਨੂੰ ਇਸੇ ਤਰਾ ਸ਼ਿੰਗਾਰਦੀਆਂ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਆਪਣੇ ਪਤੀਆਂ ਦੇ ਅਧੀਨ ਕੀਤਾ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ
Punjabi ERV
ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پِچّھلے زمانے وِچ وی خُدا اُتّے آس رکھن والِیاں پاک زنانِیاں اپنے آپ نُوں ایسے طرح سنگار دِیاں تے اپنے اپنے گھر والیاں دے حُکم وِچ رہندیاں سن۔
Punjabi Standard Bible (Punjabi Standard Bible) 2023
ਕਿਉਂਕਿ ਬੀਤੇ ਸਮੇਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ਰ ਉੱਤੇ ਆਸ ਰੱਖਦੀਆਂ ਸਨ, ਉਹ ਵੀ ਆਪਣੇ ਪਤੀਆਂ ਦੇ ਅਧੀਨ ਰਹਿੰਦੀਆਂ ਹੋਈਆਂ ਆਪਣੇ ਆਪ ਨੂੰ ਸ਼ਿੰਗਾਰਦੀਆਂ ਸਨ,