1 Peter 3:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸ ਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬੱਚੀਆਂ ਹੋਵੋਂਗੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਾਹ ਵਾਂਗ, ਜੋ ਅਬਰਾਹਾਮ ਦੀ ਗੱਲ ਮੰਨ ਦੀ ਅਤੇ ਉਸਨੂੰ ਆਪਣਾ ਮਾਲਕ ਆਖਦੀ ਸੀ। ਤੁਸੀਂ ਉਸ ਦੀਆਂ ਧੀਆਂ ਹੋ ਜੇ ਤੁਸੀਂ ਸਹੀ ਕੰਮ ਕਰੋ ਅਤੇ ਡਰ ਨੂੰ ਆਪਣੀ ਜ਼ਿੰਦਗੀ ਵਿੱਚ ਰਾਹ ਨਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।
Punjabi ERV
ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬਚ੍ਚੀਆਂ ਹੋਵੋਂਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں سارہ ابرہام دے حُکم وِچ رہندی تے اوہنوں خُداوند آکھدی سی تُسی وی جے نیکی کرو تے کِسے ڈراوے توں نا ڈرو۔ تے اوہدیاں دِھئیاں ہویاں۔
Punjabi Standard Bible (Punjabi Standard Bible) 2023
ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਸ ਦੀ ਆਗਿਆ ਮੰਨਦੀ ਸੀ। ਜੇ ਤੁਸੀਂ ਭਲਾ ਕਰੋ ਅਤੇ ਕਿਸੇ ਡਰਾਵੇ ਤੋਂ ਨਾ ਡਰੋ ਤਾਂ ਤੁਸੀਂ ਉਸ ਦੀਆਂ ਬੇਟੀਆਂ ਹੋ।