1 Peter 3:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਤੀਓ, ਇਸ ਤਰ੍ਹਾਂ ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇਂ ਜੀਵਨ ਦੀ ਕਿਰਪਾ ਦੇ ਦਾਤ ਦੇ ਸਾਂਝੇ ਅਧਿਕਾਰੀ ਹੋ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।।
Punjabi ERV
ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گھر والیو! تُسی وی اپنیاں زنانِیاں نال عقل نال وسّیا کرو تے زنانی نُوں کمزور جان کے اوہدی عِزّت کرو تے ایسے طرح سمجھو پئی اسی دونویں زِندگی دی نِعمت دے وارث آں۔ تاں جو تُہاڈیاں دُعاواں رُک نا جان۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਹੇ ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨਾਲ ਸਮਝਦਾਰੀ ਦੇ ਨਾਲ ਰਹੋ ਅਤੇ ਪਤਨੀ ਨੂੰ ਨਿਰਬਲ ਪਾਤਰ ਅਤੇ ਕਿਰਪਾ ਦੇ ਜੀਵਨ ਦੀ ਸੰਗੀ ਵਾਰਸ ਜਾਣ ਕੇ ਉਸ ਦਾ ਆਦਰ ਕਰੋ, ਤਾਂਕਿ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।