1 Peter 3:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸ ਦੇ ਨਾਲ ਬੁਰਾ ਨਾ ਕਰੋ। ਜਾਂ ਜਿਹੜਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੁਰਾਈ ਦਾ ਬਦਲਾ ਬੁਰਾਈ ਨਾਲ ਨਾ ਲਵੋ ਜਾਂ ਬਦਨਾਮੀ ਬਦਲੇ ਬਦਨਾਮੀ ਨਾ ਕਰੋ। ਇਸ ਦੇ ਬਦਲੇ, ਬੁਰਾਈ ਦਾ ਬਦਲਾ ਬਰਕਤ ਦੇ ਕੇ ਕਰੋ, ਕਿਉਂਕਿ ਤੁਹਾਨੂੰ ਇਸ ਲਈ ਬੁਲਾਇਆ ਗਿਆ ਤਾਂ ਜੋ ਤੁਸੀਂ ਬਰਕਤ ਦੇ ਵਾਰਸ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ
Punjabi ERV
ਜਿਹਡ਼ਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹਡ਼ਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بدی دے بدلے بدی نا کرو۔ تے گال دے بدلے گال نا دیو۔ سگوں برکت منگو۔ کیوں جو تُسی برکت دے وارث ہون لئی سَدّے گئے ہو۔
Punjabi Standard Bible (Punjabi Standard Bible) 2023
ਬੁਰਾਈ ਦੇ ਬਦਲੇ ਬੁਰਾਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟਾ ਅਸੀਸ ਦਿਓ ਕਿਉਂਕਿ ਤੁਸੀਂ ਇਸੇ ਲਈ ਬੁਲਾਏ ਗਏ ਹੋ ਕਿ ਬਰਕਤ ਦੇ ਵਾਰਸ ਬਣੋ।