1 Peter 4:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ, ਇਸ ਲਈ ਤੁਹਾਨੂੰ ਵੀ ਉਸੇ ਮਨ ਨੂੰ ਹਥਿਆਰ ਵਾਂਗ ਧਾਰਣਾ ਚਾਹੀਦਾ ਹੈ, ਕਿਉਂਕਿ ਜਿਹੜਾ ਵੀ ਸਰੀਰ ਵਿੱਚ ਦੁੱਖ ਝੱਲਦਾ ਹੈ ਉਹ ਪਾਪ ਤੋਂ ਮੁਕਤ ਹੁੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
Punjabi ERV
ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸ਼ਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹਡ਼ੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸ਼ਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مسِیح ساڈے واسطے جِسم دا دُکھ چُکیا۔ تے تُسی وی اوسے طبیعت دے ہتّھیار بنو۔ کیوں جو جِس جِسم دا دُکھ چُکیا اوس گُناہ توں خلاصی پائی اے۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਸੋਚ ਦੇ ਹਥਿਆਰ ਬੰਨ੍ਹੋ, ਕਿਉਂਕਿ ਜਿਸ ਨੇ ਵੀ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਮੁਕਤ ਹੋ ਗਿਆ।