1 Peter 4:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਹਰੇਕ ਨੂੰ ਦੂਜਿਆਂ ਦੀ ਸੇਵਾ ਕਰਨ ਲਈ ਜੋ ਵੀ ਉਪਹਾਰ ਪ੍ਰਾਪਤ ਹੋਇਆ ਹੈ, ਉਸਦੀ ਵਰਤੋਂ ਕਰਨੀ ਚਾਹੀਦੀ ਹੈ, ਜਿਵੇਂ ਕਿ ਪਰਮੇਸ਼ਵਰ ਦੀ ਕਿਰਪਾ ਦੇ ਵਫ਼ਾਦਾਰ ਸੇਵਕ ਨੂੰ ਵੱਖ-ਵੱਖ ਰੂਪਾਂ ਵਿੱਚ ਉੱਚਿਤ ਹੈ
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਨੂੰ ਜਿਹੀ ਜਿਹੀ ਦਾਤ ਮਿਲੀ ਓਸ ਨਾਲ ਇੱਕ ਦੂਏ ਦੀ ਟਹਿਲ ਕਰੋ ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਨੇਕ ਮੁਖਤਿਆਰਾਂ ਨੂੰ ਉਚਿੱਤ ਹੈ
Punjabi ERV
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵਖ ਵਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨਹਆਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنّی نِعمت کِسے نُوں مِلی اے اوہ اوہنوں خُدا دِیاں سارِیاں نِعمتاں دے چنگے نَوکراں وانگر دُوجے دی سیوا واسطے ورتیا کرے۔
Punjabi Standard Bible (Punjabi Standard Bible) 2023
ਜਿਸ ਨੂੰ ਜੋ ਵਰਦਾਨ ਮਿਲਿਆ ਹੈ ਉਹ ਉਸ ਦੇ ਅਨੁਸਾਰ ਪਰਮੇਸ਼ਰ ਦੀ ਵੱਖ-ਵੱਖ ਪ੍ਰਕਾਰ ਦੀ ਕਿਰਪਾ ਦੇ ਚੰਗੇ ਪ੍ਰਬੰਧਕਾਂ ਵਾਂਗ ਇੱਕ ਦੂਜੇ ਦੀ ਸੇਵਾ ਕਰੇ।