1 Peter 4:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ਵਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ਵਰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਦੀ ਉਸਤਤ ਕੀਤੀ ਜਾ ਸਕੇ। ਜਿਸ ਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੈ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੀਆਂ ਬਾਣੀਆਂ ਦੇ ਅਨੁਸਾਰ ਕਰੇ, ਜੇ ਕੋਈ ਟਹਿਲ ਕਰੇ ਤਾਂ ਓਸ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਕੀਤੀ ਜਾਵੇ ਜਿਹ ਦੀ ਮਹਿਮਾ ਅਤੇ ਪਰਾਕ੍ਰਮ ਜੁੱਗੋ ਜੁੱਗ ਹੈ ।। ਆਮੀਨ।।
Punjabi ERV
ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹਡ਼ੇ ਕੋਈ ਸੇਵਾ ਕਰਦਾ ਹੈ, ਉਸਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹਡ਼ੀ ਪਰਮੇਸ਼ੁਰ ਉਸਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی کُجھ آکھے تے اجیہا آکھے جیویں خُدا دا کلام اے۔ جے کوئی سیوا کرے تے اونہی طاقت نال کرے۔ جِنّی خُدا دیندا اے۔ تاں جو سارِیاں گلّاں وِچ یِسُوع مسِیح دی راہِیں خُدا دا جلال ظاہر ہوئے۔ جلال تے سلطنت ہمیشہ تِیکر اوہدی ای اے۔ آمِین۔
Punjabi Standard Bible (Punjabi Standard Bible) 2023
ਜੇ ਕੋਈ ਬੋਲਦਾ ਹੈ ਤਾਂ ਉਹ ਇਸ ਤਰ੍ਹਾਂ ਬੋਲੇ ਜਿਵੇਂ ਪਰਮੇਸ਼ਰ ਦੇ ਵਚਨ ਹੋਣ; ਜੇ ਕੋਈ ਸੇਵਾ ਕਰਦਾ ਹੈ ਤਾਂ ਇਸ ਤਰ੍ਹਾਂ ਕਰੇ ਜਿਵੇਂ ਪਰਮੇਸ਼ਰ ਦੀ ਦਿੱਤੀ ਸਮਰੱਥਾ ਨਾਲ ਕਰਦਾ ਹੈ ਤਾਂਕਿ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਦੀ ਮਹਿਮਾ ਹੋਵੇ। ਮਹਿਮਾ ਅਤੇ ਸਮਰੱਥਾ ਯੁਗੋ-ਯੁਗ ਉਸੇ ਦੀ ਹੈ। ਆਮੀਨ।