1 Peter 4:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਮਿੱਤਰੋ, ਤੁਹਾਡੀ ਅਗਨੀ ਪ੍ਰੀਖਿਆ ਤੇ ਹੈਰਾਨ ਨਾ ਹੋਵੋ ਜੋ ਤੁਹਾਡੀ ਪਰਖ ਕਰਨ ਲਈ ਆਈ ਹੈ, ਜਿਵੇਂ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ
Punjabi ERV
ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹਡ਼ੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! جیہڑی مُصِیبت دی اَگ تُہاڈی ازمایش دے لئی تُہاڈے وِچ بھکھی ہوئی اے۔ ایہہ سمجھ کے اچرج نا ہوؤ پئی ایہہ کوئی انوکھی گلّ ساڈے اُتّے ہوئی اے۔
Punjabi Standard Bible (Punjabi Standard Bible) 2023
ਹੇ ਪਿਆਰਿਓ, ਤੁਹਾਨੂੰ ਪਰਖਣ ਲਈ ਜੋ ਦੁੱਖਾਂ ਦੀ ਅੱਗ ਤੁਹਾਡੇ ਉੱਤੇ ਆਈ ਹੈ ਉਸ ਤੋਂ ਹੈਰਾਨ ਨਾ ਹੋਵੋ ਜਿਵੇਂ ਕਿ ਤੁਹਾਡੇ ਨਾਲ ਕੋਈ ਅਨੋਖੀ ਗੱਲ ਵਾਪਰਦੀ ਹੈ,