1 Peter 4:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ਵਰ ਦੇ ਘਰਾਣੇ ਤੋਂ ਨਿਆਂ ਸ਼ੁਰੂ ਹੋਵੇ; ਅਤੇ ਜੇ ਇਹ ਸਾਡੇ ਤੋਂ ਸ਼ੁਰੂ ਹੁੰਦਾ ਹੈ, ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜੋ ਪਰਮੇਸ਼ਵਰ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ?
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਮਾ ਆ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ ॽ
Punjabi ERV
ਨਿਰਣੇ ਦੀ ਘਡ਼ੀ ਆ ਚੁੱਕੀ ਹੈ ਅਤੇ ਇਹ ਨਿਰਣਾ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹਡ਼ੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ویلا آ پُجیا اے پئی خُدا دے گھروں عدالت شُروع ہوئے۔ تے جد ساتھوں ای شُروع ہوئے گی تے اوہناں دا کِیہ اوڑک ہوئے گا جیہڑے خُدا دی خُوشخبری نُوں نئیں مَن دے۔
Punjabi Standard Bible (Punjabi Standard Bible) 2023
ਕਿਉਂਕਿ ਸਮਾਂ ਆ ਗਿਆ ਹੈ ਕਿ ਪਰਮੇਸ਼ਰ ਦੇ ਘਰਾਣੇ ਤੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਸਭ ਤੋਂ ਪਹਿਲਾਂ ਇਹ ਸਾਡੇ ਤੋਂ ਸ਼ੁਰੂ ਹੁੰਦਾ ਹੈ ਤਾਂ ਉਨ੍ਹਾਂ ਦਾ ਕੀ ਬਣੇਗਾ ਜਿਹੜੇ ਪਰਮੇਸ਼ਰ ਦੀ ਖੁਸ਼ਖ਼ਬਰੀ ਨੂੰ ਨਹੀਂ ਮੰਨਦੇ?