1 Peter 4:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਪਿਛਲੇ ਸਮੇਂ ਵਿੱਚ ਉਹ ਸਾਰਾ ਕੁਝ ਕੀਤਾ, ਜੋ ਪਰਾਈਆਂ ਕੌਮਾਂ ਨੇ ਕਰਨਾ ਪਸੰਦ ਕੀਤਾ ਹੈ ਬੇਵਕੂਫ਼ੀ, ਵਾਸਨਾ, ਸ਼ਰਾਬੀ, ਨਸ਼ਾ, ਰੰਗ-ਰਲੀਆਂ ਅਤੇ ਘ੍ਰਿਣਾਯੋਗ ਮੂਰਤੀ ਪੂਜਾ ਵਿੱਚ ਜੀਣਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾ ਵਿੱਚ ਚੱਲਦੇ ਸਾਂ
Punjabi ERV
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਨਾਸਥਾਵਾਨ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جِنّاں چِر تُساں غیر قوماں دی مرضی دے سببّوں کمّ کِیتا تے جِنّاں چِر پہلاں تُساں لُچ پُنے تے بُریاں خواہشاں شراب پِین وِچ ناچ رنگ تے نشے بازیاں تے مکرُوہ بُت پرستی وِچ لایا اوناں ای بُہت اے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਪਰਾਈਆਂ ਕੌਮਾਂ ਦੀ ਇੱਛਾ ਦੇ ਅਨੁਸਾਰ ਲੁੱਚਪੁਣੇ, ਕਾਮਨਾਵਾਂ, ਨਸ਼ੇਬਾਜ਼ੀਆਂ, ਬਦਮਸਤੀਆਂ, ਪਿਅੱਕੜਪਣ ਅਤੇ ਘਿਣਾਉਣੀ ਮੂਰਤੀ-ਪੂਜਾ ਵਿੱਚ ਪਹਿਲਾਂ ਹੀ ਕਾਫੀ ਸਮਾਂ ਬਿਤਾ ਚੁੱਕੇ ਹੋ।