1 Peter 5:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਬਜ਼ੁਰਗਾਂ ਨੂੰ, ਮੈਂ ਇੱਕ ਸਹਿਯੋਗੀ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਹੋਣ ਵਜੋਂ ਅਪੀਲ ਕਰਦਾ ਹਾਂ ਜੋ ਪ੍ਰਗਟ ਹੋਣ ਵਾਲੀ ਮਹਿਮਾ ਵਿੱਚ ਵੀ ਸਾਂਝੀ ਹਾਂ:
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ ਮੈਂ ਜੋ ਉਨ੍ਹਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁਖਾਂ ਦਾ ਗਵਾਹ ਨਾਲੇ ਓਸ ਤੇਜ ਵਿੱਚ ਜੋ ਪਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ ਓਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ
Punjabi ERV
ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਨਿਵੇਦਨ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹਡ਼ੀ ਸਾਨੂੰ ਦਰਸ਼ਾਈ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہناں نُوں نصِیحت کرنا آں جیہڑے تُہاڈے وِچوں بزُرگ نیں اوہناں وانگر بزُرگ تے مَیں وی آں تے مسِیح دے دُکھاں دا گواہ تے ظاہر ہون والے جلال وِچ سنگی آں۔
Punjabi Standard Bible (Punjabi Standard Bible) 2023
ਇਸ ਲਈ ਮੈਂ ਇੱਕ ਸੰਗੀ ਆਗੂ, ਮਸੀਹ ਦੇ ਦੁੱਖਾਂ ਦੇ ਗਵਾਹ ਅਤੇ ਪਰਗਟ ਹੋਣ ਵਾਲੀ ਮਹਿਮਾ ਦੇ ਸਹਿਭਾਗੀ ਦੇ ਤੌਰ 'ਤੇ ਉਨ੍ਹਾਂ ਬਜ਼ੁਰਗਾਂ ਨੂੰ ਉਤਸ਼ਾਹਿਤ ਕਰਦਾ ਹਾਂ ਜੋ ਤੁਹਾਡੇ ਵਿਚਕਾਰ ਹਨ: