1 Peter 5:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਰੀ ਕਿਰਪਾ ਦਾ ਪਰਮੇਸ਼ਵਰ, ਜਿਸਨੇ ਤੁਹਾਨੂੰ ਥੋੜ੍ਹੇ ਸਮੇਂ ਲਈ ਦੁੱਖ ਝੱਲਣ ਤੋਂ ਬਾਅਦ, ਮਸੀਹ ਯਿਸ਼ੂ ਵਿੱਚ ਆਪਣੀ ਸਦੀਵੀ ਮਹਿਮਾ ਲਈ ਬੁਲਾਇਆ, ਉਹ ਖੁਦ ਤੁਹਾਨੂੰ ਬਹਾਲ ਕਰੇਗਾ ਅਤੇ ਤੁਹਾਨੂੰ ਮਜ਼ਬੂਤ, ਦ੍ਰਿੜ ਅਤੇ ਅਡੋਲ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਹ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ ਜਦ ਤੁਸਾਂ ਥੋੜਾ ਚਿਰ ਦੁਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਤਕੜਿਆ ਕਰੇਗਾ
Punjabi ERV
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋਡ਼ੇ ਅਰਸੇ ਲਈ ਦੁਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿਡ਼ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن تُہاڈے تھوڑے چِر تِیکر تکلیف سہن دے پِچّھوں جیہڑا سارے فضل دا خُدا اے جِس تُہانوں مسِیح وِچ اپنے سدا دے جلال واسطے سدّیا اے۔ آپ ای تُہانوں کامِل تے قیم تے مضبُوط کرے گا۔
Punjabi Standard Bible (Punjabi Standard Bible) 2023
ਹੁਣ ਸੰਪੂਰਨ ਕਿਰਪਾ ਦਾ ਪਰਮੇਸ਼ਰ ਜਿਸ ਨੇ ਮਸੀਹ ਵਿੱਚ ਤੁਹਾਨੂੰ ਆਪਣੀ ਸਦੀਪਕ ਮਹਿਮਾ ਵਿੱਚ ਬੁਲਾਇਆ, ਤੁਹਾਡੇ ਥੋੜ੍ਹਾ ਚਿਰ ਦੁੱਖ ਝੱਲਣ ਤੋਂ ਬਾਅਦ ਆਪ ਤੁਹਾਨੂੰ ਸਿੱਧ, ਦ੍ਰਿੜ੍ਹ, ਤਕੜੇ ਅਤੇ ਸਥਿਰ ਕਰੇਗਾ।