1 Peter 5:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਲਵਾਨੁਸ ਦੀ ਸਹਾਇਤਾ ਨਾਲ, ਜਿਸਨੂੰ ਮੈਂ ਇੱਕ ਵਫ਼ਾਦਾਰ ਭਰਾ ਮੰਨਦਾ ਹਾਂ, ਮੈਂ ਤੁਹਾਨੂੰ ਸੰਖੇਪ ਵਿੱਚ ਲਿਖਿਆ, ਤੁਹਾਨੂੰ ਉਤਸ਼ਾਹਿਤ ਕੀਤਾ ਅਤੇ ਗਵਾਹੀ ਦਿੱਤੀ ਕਿ ਇਹ ਪਰਮੇਸ਼ਵਰ ਦੀ ਸੱਚੀ ਕਿਰਪਾ ਹੈ। ਉਸ ਦੇ ਉੱਤੇ ਤੁਸੀਂ ਦ੍ਰਿੜ੍ਹਤਾ ਨਾਲ ਖੜ੍ਹੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਮਾਤਬਰ ਭਾਈ ਹੈ ਥੋੜੇ ਵਿੱਚ ਲਿਖ ਕੇ ਉਪਦੇਸ਼ ਅਤੇ ਸਾਖੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹੋ ਹੈ ਉਹ ਦੇ ਉੱਤੇ ਤੁਸੀਂ ਖਲੋਤੇ ਰਹੋ
Punjabi ERV
ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿਡ਼ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سِلوانُس دی راہِیں جیہڑا میری سمجھ وِچ اِیماندار بھرا اے تھوڑا جِہیا لِکھ کے تُہانوں نصِیحت کِیتی تے ایہہ گواہی دِتّی پئی خُدا دا سَچّا فضل ایہو ای اے۔ ایسے اُتّے قیم رہو۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸਿਲਵਾਨੁਸ ਦੇ ਰਾਹੀਂ ਜਿਸ ਨੂੰ ਮੈਂ ਆਪਣਾ ਵਿਸ਼ਵਾਸਯੋਗ ਭਾਈ ਮੰਨਦਾ ਹਾਂ, ਉਤਸ਼ਾਹਿਤ ਕਰਦੇ ਹੋਏ ਸੰਖੇਪ ਵਿੱਚ ਲਿਖਿਆ ਅਤੇ ਗਵਾਹੀ ਦਿੱਤੀ ਹੈ ਕਿ ਇਹੋ ਪਰਮੇਸ਼ਰ ਦੀ ਸੱਚੀ ਕਿਰਪਾ ਹੈ; ਇਸ ਵਿੱਚ ਕਾਇਮ ਰਹੋ।