1 Peter 5:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਝੁੰਡ ਦੇ ਚਰਵਾਹੇ ਬਣੋ ਜੋ ਤੁਹਾਡੀ ਦੇਖ-ਰੇਖ ਵਿੱਚ ਹੈ, ਉਨ੍ਹਾਂ ਦੀ ਨਿਗਰਾਨੀ ਕਰੋ। ਇਸ ਲਈ ਨਹੀਂ ਕਿ ਤੁਹਾਨੂੰ ਚਾਹੀਦਾ ਹੈ, ਪਰ ਕਿਉਂਕਿ ਤੁਸੀਂ ਚਾਹੁੰਦੇ ਹੋ, ਜਿਵੇਂ ਕਿ ਪਰਮੇਸ਼ਵਰ ਚਾਹੁੰਦਾ ਹੈ ਕਿ ਤੁਸੀਂ ਬਣੋ; ਬੇਈਮਾਨੀ ਦੀ ਕਮਾਈ ਦਾ ਪਿੱਛਾ ਨਹੀਂ ਕਰ ਰਿਹਾ, ਪਰ ਸੇਵਾ ਕਰਨ ਲਈ ਉਤਸੁਕ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਇੱਛਿਆ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਸਗੋਂ ਮਨ ਦੀ ਚਾਹ ਨਾਲ
Punjabi ERV
ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی خُدا دے اوس اِجّڑ دی رکھوالی کرو۔ جیہڑا تُہاڈے وِچ اے۔ لاچاری نال نِگہبانی نا کرو۔ سگوں خُوش ہو کے خُدا دی مرضی نال۔ تے ناجائز نفع واسطے نئیں سگوں دِل دے شَوق نال۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਉਸ ਝੁੰਡ ਦੀ ਜੋ ਤੁਹਾਡੇ ਵਿਚਕਾਰ ਹੈ, ਰਖਵਾਲੀ ਕਰੋ ਪਰ ਇਹ ਮਜ਼ਬੂਰੀ ਨਾਲ ਨਹੀਂ ਸਗੋਂ ਪਰਮੇਸ਼ਰ ਦੇ ਅਨੁਸਾਰ ਸਵੈ-ਇੱਛਾ ਨਾਲ; ਨੀਚ ਕਮਾਈ ਲਈ ਨਹੀਂ, ਸਗੋਂ ਉਤਸ਼ਾਹ ਨਾਲ ਹੋਵੇ।