1 Peter 5:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਵਿੱਚ ਦ੍ਰਿੜ ਹੋ ਕੇ ਖੜ੍ਹੇ ਰਹੋ, ਉਸ ਦਾ ਸਾਹਮਣਾ ਕਰੋ ਕਿਉਂਕਿ ਤੁਸੀਂ ਜਾਣਦੇ ਹੋ ਕਿ ਵਿਸ਼ਵ ਭਰ ਵਿੱਚ ਵਿਸ਼ਵਾਸੀਆਂ ਦਾ ਪਰਿਵਾਰ ਉਸੇ ਤਰ੍ਹਾਂ ਦੇ ਦੁੱਖਾਂ ਵਿੱਚੋਂ ਲੰਘ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اِیمان وِچ پکّے ہو کے اوہدا سامنا کرو۔ کیوں جو تُسی جان دے ہو پئی تُہاڈے بھرا جیہڑے دُنیا وِچ نیں اجیہے ای دُکھ پئے سَہندے نیں۔
Punjabi Standard Bible (Punjabi Standard Bible) 2023
ਵਿਸ਼ਵਾਸ ਵਿੱਚ ਦ੍ਰਿੜ੍ਹ ਹੋ ਕੇ ਉਸ ਦਾ ਸਾਹਮਣਾ ਕਰੋ, ਕਿਉਂਕਿ ਤੁਸੀਂ ਜਾਣਦੇ ਹੋ ਕਿ ਸੰਸਾਰ ਵਿੱਚ ਸਾਡੇ ਭਾਈ ਵੀ ਇਸੇ ਤਰ੍ਹਾਂ ਦੁੱਖਾਂ ਨੂੰ ਸਹਿ ਰਹੇ ਹਨ।