1 Samuel 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਜੇ ਤੂੰ ਆਪਣੀ ਟਹਿਲਣ ਦੇ ਦੁਖ ਵੱਲ ਧਿਆਨ ਕਰੇਂ ਅਤੇ ਮੈਨੂੰ ਚੇਤੇ ਕਰੇਂ ਅਤੇ ਆਪਣੀ ਟਹਿਲਣ ਨੂੰ ਭੁਲਾਵੇਂ ਅਤੇ ਆਪਣੀ ਟਹਿਲਣ ਨੂੰ ਪੁੱਤ੍ਰ ਦੇਵੇਂ ਤਾਂ ਮੈਂ ਉਹ ਯਹੋਵਾਹ ਨੂੰ ਜਿਨਾ ਚਿਰ ਉਹ ਜੀਉਂਦਾ ਰਹੇ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।