1 Samuel 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਜਾਂ ਓਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਇੱਕ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।