1 Samuel 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਜ ਜਦੋਂ ਤੂੰ ਮੈਨੂੰ ਛੱਡ ਕੇ ਜਾਵੇਂਗਾ ਤਾਂ ਤੈਨੂੰ ਰਾਖੇਲ ਦੀ ਸਮਾਧ ਦੇ ਕੋਲ ਬਿਨਯਾਮੀਨ ਦੀ ਹੱਦ ਵਿੱਚ ਸਲਸਹ ਦੇ ਕੋਲ ਦੋ ਆਦਮੀ ਮਿਲਣਗੇ। ਉਹ ਦੋ ਆਦਮੀ ਤੈਨੂੰ ਆਖਣਗੇ, ‘ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਖੋਤੇ ਲੱਭ ਪਏ ਹਨ। ਹੁਣ ਤੇਰਾ ਪਿਉ ਖੋਤਿਆਂ ਵੱਲੋਂ ਨਿਸ਼ਚਿੰਤ ਹੋਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ ਕਿ, ਮੈਂ ਆਪਣੇ ਪੁੱਤਰ ਨੂੰ ਕਿੱਥੋਂ ਲੱਭਾਂ?’”
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਜਾਂ ਤੂੰ ਮੇਰੇ ਕੋਲੋਂ ਵਿਦਿਆ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖੇਲ ਦੀ ਸਮਾਧ ਸਲਸਹ ਕੋਲ ਤੈਨੂੰ ਦੋ ਜਣੇ ਮਿਲਣਗੇ ਤੇ ਓਹ ਤੈਨੂੰ ਆਖਣਗੇ ਭਈ ਜਿਨ੍ਹਾਂ ਨੂੰ ਤੂੰ ਭਾਲਣ ਗਿਆ ਸੈਂ ਓਹ ਖੋਤੀਆਂ ਲੱਭ ਪਈਆਂ ਹਨ। ਵੇਖ, ਹੁਣ ਤੇਰਾ ਪਿਉ ਖੋਤੀਆਂ ਵੱਲੋਂ ਨਿਚਿੰਤ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤ੍ਰ ਪਿੱਛੇ ਕੀ ਕਰਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?