1 Samuel 10:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, “ਇਹ ਆਦਮੀ ਸਾਨੂੰ ਕਿਵੇਂ ਬਚਾ ਸੱਕਦਾ?” ਉਨ੍ਹਾਂ ਨੇ ਸ਼ਾਊਲ ਦੀ ਨਿੰਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ। ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ ਅਤੇ ਉਸ ਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸ਼ਤਾਨ ਵੰਸੀ ਬੋਲੇ, ਇਹ ਮਨੁੱਖ ਸਾਨੂੰ ਕਿੱਕੁਰ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ ਪਰ ਉਹ ਬੋਲਿਆ ਵਾਂਙੁ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ। ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ।