1 Samuel 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੂੰ ਗਿਬਆਹ ਅਬੋਹੀਮ ਵੱਲ ਜਾਵੇਂਗਾ ਉੱਥੇ ਉਸ ਜਗ਼੍ਹਾ ਫ਼ਲਿਸਤੀਆਂ ਦਾ ਇੱਕ ਗੈਰਜ਼ੀਨ (ਸੈਨਾ-ਰੱਖਿਅਕ) ਹੈ। ਜਦੋਂ ਤੂੰ ਉੱਥੇ ਪਹੁੰਚੇਗਾ, ਅਨੇਕਾਂ ਨਬੀ ਉਪਾਸਨਾ ਦੇ ਸਥਾਨ ਤੋਂ ਹੇਠਾ ਆਉਣਗੇ। ਉਹ ਅਗੰਮੀ ਵਾਕ ਕਰ ਰਹੇ ਹੋਣਗੇ ਅਤੇ ਰਬਾਬ, ਖੰਜਰੀਆਂ, ਬੰਸਰੀਆਂ ਅਤੇ ਸਿਤਾਰਾਂ ਵਜਾ ਰਹੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਦੇ ਪਿੱਛੋਂ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫਲਿਸਤੀਆਂ ਦੀ ਚੌਂਕੀ ਹੈ ਅੱਪੜੇਂਗਾ ਅਤੇ ਅਜਿਹਾ ਹੋਵੇਗਾ ਜਾਂ ਤੂੰ ਉੱਥੇ ਸ਼ਹਿਰ ਵਿੱਚ ਵੜੇਂ ਤਾਂ ਇੱਕ ਟੋਲੀ ਤੈਨੂੰ ਨਬੀਆਂ ਦੀ ਮਿਲੇਗੀ ਜੋ ਉੱਥੇ ਉੱਚੇ ਥਾਓਂ ਲਹਿੰਦੀ ਹੋਵੇਗੀ ਅਤੇ ਓਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਓਹ ਅਗੰਮ ਵਾਚਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਤੂੰ ਪਰਮੇਸ਼ੁਰ ਦੇ ਪਰਬਤ ਦੇ ਨੇੜੇ ਜਿੱਥੇ ਫ਼ਲਿਸਤੀਆਂ ਦੀ ਚੌਂਕੀ ਹੈ ਪਹੁੰਚੇਗਾ ਅਤੇ ਅਜਿਹਾ ਹੋਵੇਗਾ ਜਦ ਤੂੰ ਉੱਥੇ ਸ਼ਹਿਰ ਵਿੱਚ ਦਾਖਿਲ ਹੋਵੇਂ ਤਾਂ ਇੱਕ ਨਬੀਆਂ ਦੀ ਟੋਲੀ ਤੈਨੂੰ ਮਿਲੇਗੀ ਜੋ ਉੱਥੇ ਉੱਚੇ ਸਥਾਨ ਤੋਂ ਉੱਤਰਦੀ ਹੋਵੇਗੀ ਅਤੇ ਉਹ ਰਬਾਬ, ਖੰਜਰੀ, ਬੰਸਰੀ ਤੇ ਬੀਨ ਆਪਣੇ ਅੱਗੇ ਲਈ ਆਉਂਦੇ ਹੋਣਗੇ ਅਤੇ ਉਹ ਅਗੰਮ ਵਾਕ ਕਰਦੇ ਹੋਣਗੇ।