1 Samuel 11:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕਰੀਬਨ ਇੱਕ ਮਹੀਨੇ ਬਾਦ, ਅੰਮੋਨੀਆਂ ਦਾ ਨਾਹਾਸ਼ ਰਾਜਾ ਅਤੇ ਉਸਦੀ ਸੈਨਾ ਨੇ ਯਾਬੇਸ਼-ਗਿਲਆਦ ਨੂੰ ਘੇਰ ਲਿਆ। ਯਾਬੇਸ਼ ਦੇ ਲੋਕਾਂ ਨੇ ਨਾਹਾਸ਼ ਨੂੰ ਕਿਹਾ, “ਜੇਕਰ ਤੂੰ ਸਾਡੇ ਨਾਲ ਸਮਝੌਤਾ ਕਰ ਲਵੇਂ ਤਾਂ ਅਸੀਂ ਤੇਰੀ ਟਹਿਲ ਕਰਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅੰਮੋਨੀ ਨਾਹਾਸ਼ ਚੜ੍ਹ ਆਇਆ ਅਤੇ ਯਾਬੇਸ-ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਨੇਮ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।