1 Samuel 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਬੇਸ਼ ਦੇ ਆਗੂਆਂ ਨੇ ਨਾਹਾਸ਼ ਨੂੰ ਆਖਿਆ, “ਸਾਨੂੰ ਸੱਤ ਦਿਨਾਂ ਦੀ ਮੁਹਲਤ ਦੇ। ਅਸੀਂ ਸਾਰੇ ਇਸਰਾਏਲ ਵਿੱਚ ਹਲਕਾਰੇ ਭੇਜਾਂਗੇ। ਜੇਕਰ ਕੋਈ ਵੀ ਸਾਡੀ ਮਦਦ ਲਈ ਨਾ ਆਇਆ ਤਾਂ ਅਸੀਂ ਆਪਣੇ-ਆਪ ਤੈਨੂੰ ਆਪਣਾ-ਆਪ ਸਮਰਪਣ ਕਰ ਦੇਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਾਬੇਸ਼ ਦਿਆਂ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਤੋੜੀ ਵੇਹਲ ਦਿਓ ਭਈ ਅਸੀਂ ਇਸਰਾਏਲ ਦੇ ਸਾਰਿਆਂ ਬੰਨਿਆਂ ਵਿੱਚ ਹਲਕਾਰੇ ਘਲੀਏ ਅਤੇ ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।