1 Samuel 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਗਊਆਂ ਦਾ ਇੱਕ ਜੋੜਾ ਲਿਆ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ। ਫ਼ਿਰ ਉਹ ਟੋਟੇ ਉਸ ਨੇ ਉਨ੍ਹਾਂ ਹਲਕਾਰਿਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਇਹ ਟੋਟੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਤੀਕ ਲੈ ਜਾਕੇ ਵੰਡ ਦੇਵੋ। ਅਤੇ ਉਨ੍ਹਾਂ ਨੂੰ ਕਿਹਾ ਕਿ ਜਾਕੇ ਇਸਰਾਏਲ ਦੇ ਲੋਕਾਂ ਨੂੰ ਇਹ ਸੁਨੇਹਾ ਦੇਵੋ ਕਿ, “ਜੇ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਤਾਂ ਉਨ੍ਹਾਂ ਦੀਆਂ ਗਊਆਂ ਨਾਲ ਵੀ ਅਇਹਾ ਸਲੂਕ ਹੀ ਕੀਤਾ ਜਾਏਗਾ।” ਤਦ ਯਹੋਵਾਹ ਦਾ ਭੈਅ ਲੋਕਾਂ ਨੂੰ ਪੈ ਗਿਆ। ਉਹ ਸਾਰੇ ਇਕੱਠੇ ਅਤੇ ਇੱਕ ਹੋਕੇ ਉਸ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਇੱਕ ਢੱਗਿਆਂ ਦੀ ਜੋਗ ਲੈ ਲਈ ਅਤੇ ਉਨ੍ਹਾਂ ਨੂੰ ਚੀਰ ਕੇ ਟੋਟੇ ਟੋਟੇ ਕੀਤਾ ਅਤੇ ਉਨ੍ਹਾਂ ਨੂੰ ਹਲਕਾਰਿਆਂ ਦੇ ਹੱਥ ਇਸਰਾਏਲ ਦੀਆਂ ਸਭਨਾਂ ਹੱਦਾਂ ਵਿੱਚ ਘੱਲ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲਦਾਂ ਨਾਲ ਅਜੇਹਾ ਹੀ ਕੀਤਾ ਜਾਵੇਗਾ ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਆਣ ਪਿਆ ਅਤੇ ਉਹ ਇੱਕ ਦਿਲ ਹੋ ਕੇ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।