1 Samuel 11:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਅਤੇ ਉਸਦੀ ਸੈਨਾ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਯਾਬੇਸ਼ ਤੋਂ ਆਏ ਸਨ, “ਤੁਸੀਂ ਯਾਬੇਸ਼-ਗਿਲਆਦ ਦੇ ਲੋਕਾਂ ਨੂੰ ਜਾਕੇ ਆਖ ਦਿਉ ਕਿ ਕੱਲ੍ਹ ਜਿਸ ਵੇਲੇ ਧੁੱਪ ਤੇਜ਼ ਹੋਵੇਗੀ ਤਾਂ ਉਸ ਵਕਤ ਤੱਕ ਤੁਹਾਨੂੰ ਛੁਟਕਾਰਾ ਮਿਲ ਜਾਵੇਗਾ।” ਹਲਕਾਰਿਆਂ ਨੇ ਯਾਬੇਸ਼ ਦੇ ਲੋਕਾਂ ਨੂੰ ਜਾਕੇ ਸ਼ਾਊਲ ਦਾ ਸੁਨੇਹਾ ਦੇ ਦਿੱਤਾ। ਤਾਂ ਉਹ ਲੋਕ ਬੜੇ ਖੁਸ਼ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹਨਾਂ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼-ਗਿਲਆਦ ਦਿਆਂ ਮਨੁੱਖਾਂ ਨੂੰ ਐਉਂ ਆਖੋ ਜੋ ਭਲਕੇ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਾਂ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਹਲਕਾਰਿਆਂ ਨੇ ਯਾਬੇਸ਼ ਦਿਆਂ ਲੋਕਾਂ ਨੂੰ ਸੁਨੇਹਾ ਆਣ ਦਿੱਤਾ ਅਤੇ ਓਹ ਅਨੰਦ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।