1 Samuel 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਹਾਜ਼ਰ ਹਾਂ, ਸੋ ਆਓ, ਯਹੋਵਾਹ ਦੇ ਅਤੇ ਉਸ ਦੇ ਮਸਹ ਕੀਤੇ ਹੋਏ ਦੇ ਅੱਗੇ ਮੇਰੇ ਉੱਤੇ ਗੁਵਾਹੀ ਭਰੋ। ਮੈਂ ਕਿਸ ਦਾ ਬਲਦ ਲਿਆ ਯਾ ਕਿਸ ਦਾ ਖੋਤਾ ਖੋਹ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਯਾ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਦੇ ਕੋਲੋਂ ਮੈਂ ਵੱਢੀ ਲਈ ਹੈ ਤਾਂ ਮੈਂ ਅੰਨ੍ਹਾ ਹੋ ਜਾਵਾਂ? ਮੈਂ ਤੁਹਾਨੂੰ ਮੋੜ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।