1 Samuel 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਘੱਲਿਆ ਅਤੇ ਓਹ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਓਹਨਾਂ ਨੂੰ ਇੱਥੇ ਵਸਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।