1 Samuel 12:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਤੁਹਾਡੇ ਪੁਰਖੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਕਰਨੀ ਨੂੰ ਭੁੱਲ ਗਏ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੀਸਰਾ ਦਾ ਗੁਲਾਮ ਬਣਾ ਦਿੱਤਾ। ਹਸੋਰ ਦੇਸ਼ ਦੀ ਸੈਨਾ ਦਾ ਸੀਸਰਾ ਸੈਨਾਪਤੀ ਸੀ। ਫ਼ਿਰ ਯਹੋਵਾਹ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਹੱਥ ਵੇਚ ਦਿੱਤਾ। ਉਹ ਸਭ ਤੁਹਾਡੇ ਪੁਰਖਿਆਂ ਦੇ ਖਿਲਾਫ਼ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਂ ਓਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਤਾਂ ਉਸ ਨੇ ਓਹਨਾਂ ਨੂੰ ਹਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ ਅਤੇ ਫਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਪਾਤਸ਼ਾਹ ਦੇ ਹੱਥ ਵੇਚ ਦਿੱਤਾ ਅਤੇ ਓਹ ਓਹਨਾਂ ਨਾਲ ਲੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।