1 Samuel 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀ ਇਸਰਾਏਲ ਦੇ ਵਿਰੁੱਧ ਲੜਨ ਲਈ ਇਕੱਠੇ ਹੋ ਗਏ। ਉਨ੍ਹਾਂ ਕੋਲ 3,000 ਰੱਥ ਅਤੇ 6,000 ਘੁੜ-ਸਿਪਾਹੀ ਸਨ। ਉਹ ਫ਼ਲਿਸਤੀ ਸਿਪਾਹੀ ਇੰਨੇ ਜ਼ਿਆਦਾ ਸਨ ਜਿਵੇਂ ਸਮੁੰਦਰ ਕਿਨਾਰੇ ਰੇਤ ਦੇ ਕਣ ਹੋਣ। ਉਨ੍ਹਾਂ ਨੇ ਮਿਕਮਾਸ਼ ਵਿੱਚ ਡੇਰਾ ਲਾਇਆ। (ਮਿਕਮਾਸ਼ ਬੈਤਆਵਨ ਦੇ ਪੂਰਬ ਵੱਲ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਫਲਿਸਤੀ ਵੀ ਇਸਰਾਏਲ ਨਾਲ ਲੜਨ ਨੂੰ ਇਕੱਠੇ ਹੋਏ। ਉਨ੍ਹਾਂ ਤੇ ਤੀਹ ਹਜ਼ਾਰ ਰਥ ਅਤੇ ਛੇ ਹਜ਼ਾਰ ਘੋੜ ਚੜ੍ਹੇ ਸਨ ਅਤੇ ਢੇਰ ਸਾਰੇ ਲੋਕ ਜਿਵੇਂ ਸਮੁੰਦਰ ਦੇ ਕੰਢੇ ਦੀ ਰੇਤ ਹੈ। ਸੋ ਉਹ ਚੜ੍ਹ ਆਏ ਅਤੇ ਬੈਤ-ਆਵਨ ਦੀ ਚੜ੍ਹਦੀ ਵੱਲ ਮਿਕਮਾਸ਼ ਵਿੱਚ ਡੇਰੇ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।