1 Samuel 13:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀਆਂ ਨੂੰ ਲੱਗਾ ਕਿ ਉਹ ਮੂਸੀਬਤ ਵਿੱਚ ਹਨ। ਉਨ੍ਹਾਂ ਨੇ ਆਪਣੇ-ਆਪ ਨੂੰ ਫ਼ਸੇ ਹੋਏ ਮਹਿਸੂਸ ਕੀਤਾ ਇਸ ਲਈ ਉਹ ਖੁੰਦਰਾਂ, ਝਾੜੀਆਂ ਅਤੇ ਗੁਫ਼ਾਵਾਂ ਵਿੱਚ ਪਹਾੜਾ ਦੇ ਇੱਧਰ-ਉੱਧਰ ਅਹੁਲਿਆਂ ਵਿੱਚ ਆਪਣੇ-ਆਪ ਨੂੰ ਬਚਾਉਣ ਲਈ ਲੁਕਣ ਲੱਗੇ। ਸਗੋਂ ਉਹ ਜ਼ਮੀਨ ਉੱਤੇ ਵੀ ਉਸਤੋਂ ਥੱਲੇ ਗੜ੍ਹਿਆਂ ’ਚ ਖੂਹਾਂ ਵਿੱਚ ਟੋਇਆਂ ਆਦਿ ਵਿੱਚ ਲੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਸਰਾਏਲੀਆਂ ਨੇ ਡਿੱਠਾ ਜੋ ਅਸੀਂ ਭੀੜ ਵਿੱਚ ਫਾਥੇ ਹਾਂ ਕਿਉਂ ਜੋ ਲੋਕ ਔਖੇ ਸਨ ਤਾਂ ਕੁੰਦਰਾਂ, ਝਾੜੀਆਂ, ਪੱਥਰਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।