1 Samuel 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਸਹਾਰੇ ਉਸ ਪਹਾੜ ਉੱਤੇ ਚੜ੍ਹਿਆ ਅਤੇ ਉਸਦਾ ਸਹਾਇਕ ਉਸ ਦੇ ਪਿੱਛੇ-ਪਿੱਛੇ ਤੁਰਿਆ ਆ ਰਿਹਾ ਸੀ ਤਾਂ ਉਨ੍ਹਾਂ ਦੋਨਾ ਨੇ ਜਾ ਫ਼ਲਿਸਤੀਆਂ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਅੱਧੀ ਬੀਘਾ ਪੈਲੀ ਵਿੱਚ ਪਹਿਲੇ ਹੀ ਹਮਲੇ ਵਿੱਚ 20ਕੁ ਫ਼ਲਿਸਤੀਆਂ ਨੂੰ ਮਾਰ ਸੁੱਟਿਆ। ਜਿਨ੍ਹਾਂ ਫ਼ੌਜੀਆਂ ਨੇ ਡੇਰੇ ਤੋਂ ਉਸ ਵੱਲ ਹਮਲਾ ਕੀਤਾ ਯੋਨਾਥਾਨ ਨੇ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਯੋਨਾਥਾਨ ਦੇ ਸਹਾਇਕ ਨੇ ਉਸ ਦੇ ਪਿੱਛੇ-ਪਿੱਛੇ ਜਿਹੜੇ ਬੰਦੇ ਉਸ ਨੇ ਜ਼ਖਮੀ ਕੀਤੇ ਸਨ ਉਨ੍ਹਾਂ ਨੂੰ ਵੀ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਓਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਭੀ ਉਹ ਦੇ ਮਗਰ ਮਗਰ ਵੱਢੀ ਜਾਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।