1 Samuel 14:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸ਼ਾਊਲ ਨੇ ਕਿਹਾ, “ਜਾਉ ਅਤੇ ਆਦਮੀਆਂ ਨੂੰ ਜਾਕੇ ਕਹੋ ਕਿ ਸਭ ਆਦਮੀ ਆਪੋ-ਆਪਣੀ ਭੇਡ ਜਾਂ ਬਲਦ ਮੇਰੇ ਕੋਲ ਲਿਆਉਣ ਅਤੇ ਉਹ ਇੱਥੇ ਆਕੇ ਆਪੋ-ਆਪਣੀ ਭੇਡ ਜਾਂ ਬਲਦ ਮਾਰਨ। ਮੇਰੇ ਸਾਹਮਣੇ ਇੱਥੇ ਆਕੇ ਖਾਵੇ ਪਰ ਯਹੋਵਾਹ ਦੇ ਸਾਹਮਣੇ ਅਜਿਹਾ ਪਾਪ ਨਾ ਕਰਨ। ਅਤੇ ਉਹ ਚੋਂਦੇ ਲਹੂ ਵਾਲਾ ਮਾਸ ਨਾ ਖਾਣ।” ਉਸ ਰਾਤ ਸਭ ਲੋਕੀਂ ਆਪਣੀ ਭੇਡ-ਬਲਦ ਲਿਆਏ ਅਤੇ ਉੱਥੇ ਆਕੇ ਹੀ ਵੱਢਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਖਿੰਡ ਜਾਓ ਅਤੇ ਓਹਨਾਂ ਨੂੰ ਆਖੋ ਭਈ ਸਭ ਕੋਈ ਮਨੁੱਖ ਆਪੋ ਆਪਣੇ ਬਲਦ ਅਤੇ ਆਪੋ ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਣੇ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਗੱਲ ਕਾਹਦੀ, ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣਾ ਬਲਦ ਉੱਥੇ ਹੀ ਲੈ ਆਇਆ ਅਤੇ ਉੱਥੇ ਹੀ ਵੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।