1 Samuel 14:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਕਿਹਾ, “ਅੱਜ ਰਾਤ ਅਸੀਂ ਫ਼ਲਿਸਤੀਆਂ ਦਾ ਪਿੱਛਾ ਕਰਾਂਗੇ ਅਤੇ ਉਨ੍ਹਾਂ ਦਾ ਸਭ ਕੁਝ ਚੁੱਕ ਲਿਆਵਾਂਗੇ। ਅਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਦੇਵਾਂਗੇ।” ਸੈਨਾ ਨੇ ਜਵਾਬ ਦਿੱਤਾ, “ਤੈਨੂੰ ਜੋ ਠੀਕ ਲੱਗਦਾ ਹੈ ਸੋ ਕਰ।” ਪਰ ਜਾਜਕ ਨੇ ਆਖਿਆ, “ਆਪਾਂ ਪਰਮੇਸ਼ੁਰ ਤੋਂ ਪੁੱਛੀਏ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫਲਿਸਤੀਆਂ ਦਾ ਪਿੱਛਾ ਕਰੀਏ ਅਤੇ ਪਰਭਾਤ ਹੁੰਦਿਆਂ ਤੋੜੀ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਓਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਐਥੇ ਪਰਮੇਸ਼ੁਰ ਦੇ ਨੇੜੇ ਹੋਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।