1 Samuel 15:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਅਗਲੀ ਸਵੇਰ ਜਲਦੀ-ਜਲਦੀ ਉੱਠਿਆ ਅਤੇ ਸ਼ਾਊਲ ਨੂੰ ਮਿਲਣ ਲਈ ਗਿਆ। ਪਰ ਲੋਕਾਂ ਨੇ ਸਮੂਏਲ ਨੂੰ ਕਹਿ ਦਿੱਤਾ ਕਿ, “ਸ਼ਾਊਲ ਕਰਮਲ ਨੂੰ ਗਿਆ ਹੈ ਜੋ ਯਹੂਦਾਹ ਵਿੱਚ ਹੈ। ਸ਼ਾਊਲ ਆਪਣੇ ਸਨਮਾਨ ਲਈ ਉੱਥੇ ਯਾਦਗਾਰੀ ਪੱਥਰ ਰੱਖਵਾਉਣ ਲਈ ਗਿਆ। ਉਹ ਕਈ ਜਗ਼੍ਹਾ ਉੱਤੇ ਘੁੰਮਦਾ ਗਿਆ ਅਤੇ ਅਖੀਰ ਵਿੱਚ ਗਿਲਗਾਲ ਵੱਲ ਚੱਲਾ ਗਿਆ।” ਤਾਂ ਸਮੂਏਲ ਅਖੀਰ ਉੱਥੇ ਗਿਆ ਜਿੱਥੇ ਸ਼ਾਊਲ ਉਸ ਵਕਤ ਸੀ। ਸ਼ਾਊਲ ਨੇ ਅਮਾਲੇਕ ਵਿੱਚੋਂ ਜੋ ਕੁਝ ਲਿਆਂਦਾ ਸੀ ਉਸਦਾ ਅਜੇ ਇੱਕ ਹਿੱਸਾ ਹੀ ਚੁੱਕ ਕੇ ਭੇਂਟ ਕੀਤਾ ਸੀ, ਉਹ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾ ਰਿਹਾ ਸੀ ਕਿ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਮੂਏਲ ਸ਼ਾਊਲ ਦੇ ਮਿਲਣ ਨੂੰ ਤੜਕੇ ਹੀ ਉੱਠਿਆ ਤਾਂ ਸਮੂਏਲ ਨੂੰ ਖਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ ਤਾਂ ਭੌਂ ਗਿਆ ਅਰ ਲੰਘ ਕੇ ਗਿਲਗਾਲ ਵੱਲ ਲਹਿ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।