1 Samuel 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਹੋਰ ਚੰਗੀਆਂ ਵਸਤਾਂ ਨੂੰ ਖਤਮ ਕਰਨਾ ਚੰਗਾ ਨਾ ਸਮਝਿਆ, ਸੋ ਉਨ੍ਹਾਂ ਨੇ ਅਗਾਗ ਨੂੰ ਅਤੇ ਮੋਟੀਆਂ-ਮੋਟੀਆਂ ਗਊਆਂ ਵੱਧੀਆਂ ਭੇਡਾਂ ਅਤੇ ਮੇਮਨਿਆਂ ਨੂੰ ਨਾ ਮਾਰਿਆ। ਉਨ੍ਹਾਂ ਨੇ ਹਰ ਰੱਖਣ ਯੋਗ ਚੀਜ਼ ਨੂੰ ਰੱਖ ਲਿਆ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦੇ। ਉਨ੍ਹਾਂ ਨੇ ਸਿਰਫ਼ ਖਤਮ ਕਰਨ ਯੋਗ ਚੀਜ਼ਾਂ ਨੂੰ ਹੀ ਖਤਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਚੰਗੀਆਂ ਭੇਡਾਂ ਅਤੇ ਬਲਦਾਂ ਅਤੇ ਮੋਟੇ ਮੋਟੇ ਵੱਛਿਆਂ ਅਤੇ ਮੇਢਿਆਂ ਦਿਆਂ ਬਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਇਆ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।