1 Samuel 16:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦ ਤੋੜੀ ਤੂੰ ਸ਼ਾਊਲ ਉੱਤੇ ਸੋਗ ਕਰਦਾ ਰਹੇਂਗਾ ਭਾਵੇਂ ਮੈਂ ਉਹ ਨੂੰ ਇਸਰਾਏਲ ਦੇ ਰਾਜ ਉੱਤੇ ਰੱਦਿਆ? ਤੂੰ ਆਪਣੇ ਸਿੰਙ ਵਿੱਚ ਤੇਲ ਭਰ ਅਤੇ ਜਾਹ। ਮੈਂ ਤੈਨੂੰ ਬੇਤਲਹਮੀ ਯੱਸੀ ਦੇ ਕੋਲ ਘੱਲਦਾ ਹਾਂ ਕਿਉਂ ਜੋ ਉਹ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਮੈਂ ਆਪਣੇ ਲਈ ਪਾਤਸ਼ਾਹ ਠਹਿਰਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।