1 Samuel 16:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਵੇਲੇ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਇਉਂ ਆਖਿਆ, ਵੇਖ, ਮੈ ਬੈਤਲਹਮੀ ਯੱਸੀ ਦਾ ਇੱਕ ਪੁੱਤ੍ਰ ਡਿੱਠਾ ਹੈ ਜੋ ਵਜਾਉਣ ਵਿੱਚ ਚਤਰ ਹੈ, ਨਾਲੇ ਡਾਢਾ ਸੂਰਬੀਰ ਹੈ, ਜੋਧਾ ਵੀ ਹੈ, ਗੱਲਾਂ ਵਿੱਚ ਵੱਡਾ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।