1 Samuel 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੀ ਲੰਮਾਣ ਵੱਲ ਨਾ ਵੇਖ ਕਿਉਂ ਜੋ ਉਹ ਨੂੰ ਮੈਂ ਨਹੀਂ ਮੰਨਿਆ ਯਹੋਵਾਹ ਜੋ ਮਨੁੱਖ ਵਾਂਙੁ ਨਹੀਂ ਵੇਖਦਾ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਰਿਦੇ ਨੂੰ ਵੇਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।