1 Samuel 17:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵੇਰ-ਸਾਰ ਹੀ ਦਾਊਦ ਨੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਸ ਨੂੰ ਆਖਿਆ ਸੀ ਉਹ ਵਸਤਾਂ ਲੈ ਕੇ ਤੁਰ ਪਿਆ। ਦਾਊਦ ਨੇ ਉਹ ਛਕੜਾ ਗੱਡੀ ਡੇਰੇ ਅੱਗੇ ਲਾਈ। ਉਸ ਵਕਤ ਸਿਪਾਹੀ ਆਪਣੀਆਂ ਪਾਲਾਂ ਬਨਾਉਣ ਦੇ ਆਹਰ ਵਿੱਚ ਰੁਝੇ ਸਨ ਅਤੇ ਉਹ ਆਪਣੇ ਮੋਰਚੇ ਵਿੱਚ ਲਲਕਾਰਾਂ ਮਾਰ ਰਹੇ ਸਨ, ਜਦੋਂ ਦਾਊਦ ਉੱਥੇ ਪਹੁੰਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਪਰਭਾਤ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿੱਕੁਰ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਵੰਗਾਰਦਾ ਸੀ ਮੋਰਚੇ ਵਿੱਚ ਅੱਪੜ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।