1 Samuel 17:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚੋਂ ਇੱਕ ਇਸਰਾਏਲੀ ਮਨੁੱਖ ਨੇ ਕਿਹਾ, “ਤੁਸੀਂ ਇਸ ਮਨੁੱਖ ਵੱਲ ਵੇਖਿਆ ਹੈ ਜੋ ਹੁਣ ਨਿਕਲਿਆ ਹੈ। ਉਸ ਵੱਲ ਵੇਖੋ ਜ਼ਰਾ। ਸੱਚਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਹੀ ਆਇਆ ਹੈ ਅਤੇ ਇਉਂ ਹੋਵੇਗਾ ਕਿ ਜਿਹੜਾ ਉਸ ਨੂੰ ਮਾਰੇਗਾ ਤਾਂ ਸ਼ਾਊਲ ਪਾਤਸ਼ਾਹ ਉਸ ਨੂੰ ਮਾਲ ਨਾਲ ਧਨਵਾਨ ਕਰੇਗਾ। ਅਤੇ ਸ਼ਾਊਲ ਆਪਣੀ ਧੀ ਦਾ ਵਿਆਹ ਉਸ ਆਦਮੀ ਨਾਲ ਕਰੇਗਾ ਜੋ ਇਸ ਗੋਲਿਆਥ ਨੂੰ ਮਾਰ ਸੁੱਟੇਗਾ। ਅਤੇ ਉਸ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਦੇ ਵਿੱਚ ਆਜ਼ਾਦ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸਾਂ ਇਸ ਮਨੁੱਖ ਨੂੰ ਡਿੱਠਾ ਜੋ ਨਿੱਕਲਦਾ ਹੈ। ਸੱਚ ਮੁੱਚ ਇਹ ਤਾਂ ਇਸਰਾਏਲ ਨੂੰ ਲੱਜਿਆਵਾਨ ਹੀ ਕਰਨ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਪਾਤਸ਼ਾਹ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਹ ਨੂੰ ਦੇਵੇਗਾ ਅਤੇ ਉਹ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।