1 Samuel 17:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ ਦਾਊਦ ਦੇ ਵੱਡੇ ਭਰਾ ਅਲੀਆਬ ਨੇ ਦਾਊਦ ਨੂੰ ਸੈਨਾ ਦੇ ਲੋਕਾਂ ਨਾਲ ਗੱਲਾਂ ਕਰਦੇ ਸੁਣ ਲਿਆ ਤਾਂ ਉਸ ਨੂੰ ਦਾਊਦ ਉੱਤੇ ਬੜਾ ਕਰੋਧ ਆਇਆ ਅਤੇ ਉਸ ਨੇ ਦਾਊਦ ਨੂੰ ਕਿਹਾ, “ਤੂੰ ਇੱਥੇ ਕਿਉਂ ਆਇਆ ਹੈ? ਤੂੰ ਉੱਥੇ ਉਜਾੜ ਵਿੱਚ ਇੱਜੜ ਨੂੰ ਭਲਾ ਕਿਸਦੇ ਸਹਾਰੇ ਛੱਡ ਕੇ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਇੱਥੇ ਕਿਸ ਲਈ ਆਇਆ ਹੈਂ? ਕਿਉਂਕਿ ਜੋ ਕੰਮ ਤੈਨੂੰ ਕਰਨ ਵਾਸਤੇ ਕਿਹਾ ਗਿਆ ਤੂੰ ਉਹ ਨਹੀਂ ਕਰਨਾ ਚਾਹੁੰਦਾ। ਮੈਂ ਸਭ ਜਾਣਦਾ ਹਾਂ ਕਿ ਤੂੰ ਆਪਣੇ ਕੰਮ ਤੋਂ ਜੀਅ ਚੁਰਾਉਂਦਾ ਇੱਥੇ ਲੜਾਈ ਵੇਖਣ ਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਜਾਗਿਆ ਅਤੇ ਉਹ ਬੋਲਿਆ, ਤੂੰ ਕਾਹਨੂੰ ਐਥੇ ਲਹਿ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜੇਹੀਆਂ ਭੇਡਾਂ ਨੂੰ ਤੂੰ ਕਿਸ ਗੋਚਰੇ ਛੱਡ ਆਇਆ ਹੈਂ? ਮੈਂ ਤੇਰੀ ਦੌੜ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਦੇ ਵੇਖਣ ਨੂੰ ਹੀ ਲਹਿ ਆਇਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ