1 Samuel 17:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਪਣੀ ਤਲਵਾਰ ਜ਼ਰਾ ਬਖਤਰ ਉੱਪਰ ਬੰਨ੍ਹੀ ਅਤੇ ਚੱਲਣ ਦਾ ਉਦਮ ਕੀਤਾ। ਦਾਊਦ ਨੇ ਸ਼ਾਊਲ ਦੇ ਵਸਤਰ-ਸ਼ਸਤਰ ਸਜਾਏ ਪਰ ਉਹ ਇਨ੍ਹਾਂ ਭਾਰੀਆਂ ਚੀਜ਼ਾਂ ਨੂੰ ਪਾਣ ਦਾ ਆਦੀ ਨਹੀਂ ਸੀ। ਦਾਊਦ ਨੇ ਸ਼ਾਊਲ ਨੂੰ ਕਿਹਾ, “ਇਨ੍ਹਾਂ ਨਾਲ ਤਾਂ ਮੇਰੇ ਕੋਲੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਇਨ੍ਹਾਂ ਦਾ ਆਦੀ ਨਹੀਂ ਹਾਂ।” ਤਾਂ ਦਾਊਦ ਨੇ ਉਹ ਸਭ ਕੁਝ ਉਤਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਉੱਦਮ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਜਾਚਿਆ ਨਹੀਂ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ। ਸੋ ਦਾਊਦ ਨੇ ਓਹ ਸਭ ਆਪਣੇ ਉੱਤੋਂ ਲਾਹ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।