1 Samuel 18:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਭਈ ਪਾਤਸ਼ਾਹ ਕਿਸੇ ਤਰਾਂ ਦੀ ਵਰੀ ਨਹੀਂ ਮੰਗਦਾ ਸਗੋਂ ਫਲਿਸਤੀਆਂ ਦੀਆਂ ਸੌ ਖਲੜੀਆਂ ਏਸ ਲਈ ਜੋ ਪਾਤਸ਼ਾਹ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਜੋ ਫਿਲਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਸੁੱਟਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।