1 Samuel 19:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਨੇ ਆਪਣੀ ਜਿੰਦ ਆਪਣੀ ਤਲੀ ਉੱਤੇ ਧਰੀ ਅਤੇ ਉਸ ਫਲਿਸਤੀ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬ਼ਖ਼ਸ਼ੀ ਅਤੇ ਤੈਂ ਡਿੱਠਾ ਅਤੇ ਪਰਸੰਨ ਹੋਇਆ। ਫੇਰ ਤੂੰ ਕਾਹਨੂੰ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਕਾਰਨ ਤੋਂ ਬਿਨਾ ਦਾਊਦ ਦੇ ਮਾਰਨ ਨੂੰ ਲੋਚਦਾ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?