1 Samuel 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੰਨਾਹ ਨੇ ਆਖਿਆ: “ਮੇਰਾ ਦਿਲ ਯਹੋਵਾਹ ਤੋਂ ਬਹੁਤ ਪ੍ਰਸੰਨ ਹੈ! ਮੈਂ ਯਹੋਵਾਹ ਵਿੱਚ ਬਹੁਤ ਤਕੜਾ ਮਹਿਸੂਸ ਕਰਦੀ ਹਾਂ। ਮੈਂ ਬਹੁਤ ਖੁਸ਼ ਹਾਂ ਕਿਉਂਕਿ ਤੂੰ ਮੇਰੀ ਮਦਦ ਕੀਤੀ ਅਤੇ ਮੈਂ ਆਪਣੇ ਦੁਸ਼ਮਣਾ ਉੱਤੇ ਹੱਸਦੀ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਹੰਨਾਹ ਨੇ ਬੇਨਤੀ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਤੋਂ ਅਨੰਦ ਹੈ।। ਮੇਰਾ ਮਨ ਯਹੋਵਾਹ ਵਿੱਚ ਬਾਗੋ ਬਾਗ ਹੈ ਯਹੋਵਾਹ ਕੋਲੋਂ ਮੇਰਾ ਸਿੰਙ ਉੱਚਾ ਹੋ ਗਿਆ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।