1 Samuel 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਲੀ ਨੇ ਅਲਕਾਨਾਹ ਅਤੇ ਉਹ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਤੀਵੀਂ ਤੋਂ ਉਸ ਅਰਜੋਈ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਗਈ ਸੀ ਅੰਸ ਦੇਵੇ। ਸੋ ਓਹ ਆਪਣੇ ਘਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ