1 Samuel 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਸ਼ਿਲੋਹ ਵਿੱਚ ਇਸਰਾਏਲੀਆਂ ਬਾਰੇ ਆਪਣੇ ਪੁੱਤਰਾਂ ਦੀਆਂ ਬਦ ਕਰਨੀਆਂ ਬਾਰੇ ਸੁਣਦਾ ਰਹਿੰਦਾ। ਉਸ ਨੂੰ ਇਹ ਵੀ ਖਬਰ ਮਿਲੀ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ ਦੁਆਰ ਉੱਤੇ ਉਨ੍ਹਾਂ ਔਰਤਾਂ ਨਾਲ ਵੀ ਸੌਁਦੇ ਸਨ ਜਿਹੜੀਆਂ ਯਹੋਵਾਹ ਲਈ ਭੇਟਾ ਲਿਆਉਣ ਲਈ ਇਕੱਠੀਆਂ ਹੁੰਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਲੀ ਵੱਡਾ ਬੁੱਢਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤ੍ਰ ਸਾਰੇ ਇਸਰਾਏਲ ਨਾਲ ਕੀ ਕੀ ਕਰਦੇ ਸਨ ਅਤੇ ਕਿੱਕੁਰ ਉਨ੍ਹਾਂ ਤੀਵੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਦੀਆਂ ਇਕੱਠੀਆਂ ਹੁੰਦੀਆਂ ਸਨ ਸੰਗ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।