1 Samuel 2:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?” ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਪਰਮੇਸ਼ੁਰ ਉਹ ਦਾ ਨਿਆਉਂ ਕਰੇਗਾ ਪਰ ਜੇ ਕਦੀ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਫ਼ਾਰਸ਼ ਕੌਣ ਕਰੇਗਾ? ਤਾਂ ਵੀ ਉਨ੍ਹਾਂ ਨੇ ਆਪਣੇ ਪਿਉ ਦਾ ਆਖਿਆ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।